ਚੰਡੀਗੜ੍ਹ ਵਿੱਚ ਹੋਲੀ ਵਾਲੇ ਦਿਨ ਇੱਕ ਤੇਜ਼ ਰਫ਼ਤਾਰ ਕਾਰ ਨੇ ਪੁਲਿਸ ਨਾਕੇ ਉਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਜਾਨ ਚਲੀ ਗਈ ਹੈ। ਜ਼ੀਰਕਪੁਰ-ਚੰਡੀਗੜ੍ਹ ਐਂਟਰੀ ਪੁਆਇੰਟ ਉਤੇ ਨਾਕੇ ਉਤੇ ਅੱਜ ਸਵੇਰੇ 4 ਵਜੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਸਵਿਫਟ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਰਾਹਗੀਰ ਦੀ ਵੀ ਮਾਰਿਆ ਗਿਆ।
Real Estate