ਪੰਜਾਬ ਪੁਲਿਸ ਦੀ ਸਿਪਾਹੀ ਬੀਬੀ ਕੋਲੋਂ ਮਿਲਿਆ ਨਸ਼ਾ

ਬਠਿੰਡਾ ਪੁਲਿਸ ਨੇ ਬੀਤੀ ਦੇਰ ਸ਼ਾਮ ਇੱਕ ਮਹਿਲਾ ਪੁਲਿਸ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰ ਰਹੀ ਸੀ। ਬਠਿੰਡਾ ਪੁਲਿਸ ਭਾਵੇਂ ਨਸ਼ਾ ਤਸਕਰਾਂ ਨੂੰ ਫ਼ੜਨ ਦੇ ਦਾਵੇ ਕਰ ਰਹੀ ਹੈ ਪਰ ਆਪਣੇ ਹੀ ਸਾਥੀ ਕਰਮਚਾਰੀ ਦੇ ਇਸ ਤਰਾਂ ਦੇ ਮਾਮਲੇ ਵਿੱਚ ਸ਼ਾਮਿਲ ਹੋਣ ਨੇ ਖ਼ਾਕੀ ਵਰਦੀ ਨੂੰ ਦਾਗਦਾਰ ਕਰ ਦਿੱਤਾ ਹੈ। ਬਠਿੰਡਾ ਪੁਲਿਸ ਨੇ ਇੱਥੇ ਤਾਇਨਾਤ ਇੱਕ ਸੀਨੀਅਰ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਉਸਦੀ ਡਿਊਟੀ ਮਾਨਸਾ ਵਿੱਚ ਸੀ, ਪਰ ਉਹ ਬਠਿੰਡਾ ਪੁਲਿਸ ਲਾਈਨ ਨਾਲ ਜੁੜੀ ਹੋਈ ਸੀ। ਮੁਲਜ਼ਮ ਔਰਤ ਖ਼ਿਲਾਫ਼ ਨਹਿਰ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਦੇ ਗੇਅਰ ਦੇ ਕੋਲ ਇੱਕ ਡੱਬੇ ਵਿੱਚੋਂ ਮਿਲੇ ਪੋਲੀਥੀਨ ਬੈਗ ਵਿੱਚੋਂ ਹੈਰੋਇਨ ਬਰਾਮਦ ਹੋਈ। ਜਦੋਂ ਤੋਲਿਆ ਗਿਆ ਤਾਂ ਇਸਦਾ ਭਾਰ 17.71 ਗ੍ਰਾਮ ਸੀ। ਪੁੱਛਗਿੱਛ ਕਰਨ ‘ਤੇ ਉਕਤ ਔਰਤ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ।

Total Views: 384 ,
Real Estate