ਨਿਊਯਾਰਕ ਵਿੱਚ ਹੈਲੀਕਾਪਟਰ ਨਦੀ ਵਿੱਚ ਡਿੱਗਿਆ, ਇੱਕੋ ਪਰਿਵਾਰ ਦੇ 5 ਮੈਂਬਰਾਂ ਸਮੇਤ 6 ਦੀ ਮੌਤ

ਨਿਊਯਾਰਕ ਸ਼ਹਿਰ ਦੇ ਹਡਸਨ ਨਦੀ ਵਿੱਚ ਵੀਰਵਾਰ ਨੂੰ ਇੱਕ ਸੈਲਾਨੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਸਪੇਨ ਤੋਂ ਇੱਕੋ ਪਰਿਵਾਰ ਦੇ ਪੰਜ ਮੈਂਬਰ ਅਤੇ ਪਾਇਲਟ ਸ਼ਾਮਲ ਸਨ।ਇਹ ਜਾਣਕਾਰੀ ਰਾਇਟਰਜ਼ ਅਤੇ ਏਐਫਪੀ ਵਰਗੀਆਂ ਅੰਤਰਰਾਸ਼ਟਰੀ ਖ਼ਬਰ ਏਜੰਸੀਆਂ ਨੇ ਦਿੱਤੀ ਹੈ। ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਦੁਖਦਾਈ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ, “ਹੁਣ ਤੱਕ ਸਾਰੇ ਛੇ ਪੀੜਤਾਂ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਬਦਕਿਸਮਤੀ ਨਾਲ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਇਹ ਇੱਕ ਦਿਲ ਦਹਿਲਾ ਦੇਣ ਵਾਲਾ ਅਤੇ ਦੁਖਦਾਈ ਹਾਦਸਾ ਹੈ।”

Total Views: 285 ,
Real Estate