ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ ਦੇਣਾ ਚਾਹੁੰਦੇ ਹਨ ਜੋ ਸੈਲਫ ਡਿਪੋਰਟ ਹੋਣਾ ਚਾਹੁੰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਚੰਗੇ ਹਨ ਉਨ੍ਹਾਂ ਨੂੰ ਵਾਪਸ ਲਿਆਉਣਾ ਚਾਹੁੰਦਾ ਹਾਂ। ਟਰੰਪ ਦਾ ਇਹ ਬਿਆਨ ਹੁਣ ਤੱਕ ਦੀ ਉਨ੍ਹਾਂ ਦੀ ਸਖਤ ਇਮੀਗ੍ਰੇਸ਼ਨ ਪਾਲਿਸੀ ਵਿਚ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ।ਟਰੰਪ ਜਿਸਨੇ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦੇਣ ਦੇ ਵਾਅਦੇ ‘ਤੇ ਮੁਹਿੰਮ ਚਲਾਈ ਸੀ, ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਦੇਸ਼ ਤੋਂ ‘ਕਾਤਲਾਂ’ ਨੂੰ ਬਾਹਰ ਕੱਢਣ ‘ਤੇ ਪ੍ਰੇਰਿਤ ਹੈ ਜਦੋਂ ਕਿ ਅਮਰੀਕਾ ਦੇਸ਼ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ‘ਸੈਲਫ ਡਿਪੋਰਟੇਸ਼ਨ ਪ੍ਰੋਗਾਰਮ’ ਲਾਗੂ ਕਰਨ ਜਾ ਰਿਹਾ ਹੈ।
Total Views: 7 ,
Real Estate