ਦਿੱਲੀ ‘ਚ ਵੱਡਾ ਹਾਦਸਾ, ਹੁਣ ਤੱਕ 11 ਲੋਕਾਂ ਦੀ ਮੌਤ

ਸ਼ੁੱਕਰਵਾਰ ਰਾਤ ਨੂੰ ਰਾਜਧਾਨੀ ਦੇ ਮੁਸਤਫਾਬਾਦ ਇਲਾਕੇ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਗਿਆਰਾਂ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਅੱਠ ਲੋਕ ਮਕਾਨ ਮਾਲਕ ਦੇ ਪਰਿਵਾਰ ਵਿੱਚੋਂ ਹਨ। ਜ਼ਖ਼ਮੀਆਂ ਵਿੱਚੋਂ ਛੇ ਲੋਕਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਪੰਜ ਦੀ ਹਾਲਤ ਗੰਭੀਰ ਬਣੀ ਹੋਈ ਹੈ।

Total Views: 36 ,
Real Estate