ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਲੂ ਦਾ ਅਲਰਟ

ਅਪ੍ਰੈਲ ਦੇ ਮਹੀਨੇ ਵਿਚ ਕੁਝ ਦਿਨਾਂ ਦੇ ਵਕਫੇ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਦੀ ਰਹੀ। ਪਰ ਸੂਬੇ ‘ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸ ਨੂੰ ਮੌਸਮ ਵਿਭਾਗ ਨੇ ਆਮ ਨਾਲੋਂ ਬਹੁਤ ਜ਼ਿਆਦਾ ਦੱਸਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿ ਸਕਦੇ ਹਨ। 25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Total Views: 297 ,
Real Estate