ਸ਼ੁੱਕਰਵਾਰ ਨੂੰ ਮੁਜ਼ੱਫਰਨਗਰ ਵਿੱਚ ਜਨਤਕ ਰੋਸ ਰੈਲੀ ਦੌਰਾਨ ਕੁਝ ਲੋਕਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਹਮਲਾ ਕਰ ਦਿੱਤਾ ਅਤੇ ਟਿਕੈਤ ਦੇ ਸਿਰ ‘ਤੇ ਵਾਰ ਕਰ ਦਿੱਤਾ। ਇਸ ਦੌਰਾਨ ਰਾਕੇਸ਼ ਟਿਕੈਤ ਦੀ ਪੱਗ ਸਿਰ ਤੋਂ ਲਹਿ ਕੇ ਡਿੱਗ ਗਈ। ਜਿਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ।ਇਹ ਰੈਲੀ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਕੀਤੀ ਗਈ ਸੀ। ਰੈਲੀ ਕਾਰਨ ਬਾਜ਼ਾਰ ਬੰਦ ਰਹੇ। ਸਿਵਲ ਲਾਈਨਜ਼ ਥਾਣਾ ਖੇਤਰ ਦੇ ਟਾਊਨ ਹਾਲ ਗਰਾਊਂਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸ ਦੌਰਾਨ ਕੁਝ ਲੋਕਾਂ ਨੇ ਰੈਲੀ ਵਿੱਚ ਰਾਕੇਸ਼ ਟਿਕੈਤ ਦਾ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
Total Views: 209 ,
Real Estate


















