ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਦਰਅਸਲ ਹੁਣ ਪਟਿਆਲਾ, ਨਾਭਾ, ਧੂਰੀ, ਬਰਨਾਲਾ ਤੇ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਲਈ ਬੱਸਾਂ ’ਚ ਕਈ ਘੰਟੇ ਸਫ਼ਰ ਕਰਨ ਦੀ ਲੋੜ ਨਹੀਂ ਪਵੇਗੀ। ਮਿਲੀ ਜਾਣਕਾਰੀ ਦੇ ਮੁਤਾਬਕ ਅਨੁਸਾਰ ਰੇਲਵੇ ਮੰਤਰਾਲੇ ਨੇ ਮੋਹਾਲੀ-ਰਾਜਪੁਰਾ ਰੇਲ ਲਿੰਕ ਲਈ 202.99 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ, ਜਿਸ ਕਰ ਕੇ ਇਹ ਲੰਬੇ ਸਮੇਂ ਤੋਂ ਲਟਕਿਆ ਹੋਇਆ ਪ੍ਰਾਜੈਕਟ ਹੁਣ ਸ਼ੁਰੂ ਕੀਤਾ ਜਾ ਸਕਦਾ ਹੈ। ਇਹ ਰੇਲਵੇ ਲਾਈਨ ਮੋਹਾਲੀ ਤੋਂ ਸ਼ੰਭੂ ਵਾਇਆ ਬਨੂੜ ਤੋਂ ਰਾਜਪੁਰਾ ਨੂੰ ਜੋੜੇਗੀ। ਜਿਸ ਨਾਲ ਇਨ੍ਹਾਂ ਸ਼ਹਿਰਾਂ ਵਿਚ ਸਿੱਧਾ ਰੇਲ ਸੰਪਰਕ ਸੰਭਵ ਹੋ ਜਾਵੇਗਾ।
Total Views: 41 ,
Real Estate