ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਤੋਂ ਬਾਅਦ ਦਹਿਸ਼ਤ ਫੈਲ ਗਈ। ਇਸ ਸਬੰਧੀ ਜਾਣਕਾਰੀ ਮਿਲਣ ਉਪਰੰਤ ਲੁਧਿਆਣਾ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਹਾ ਕਿ ਧਮਕੀ ਉਨ੍ਹਾਂ ਦੇ ਅਧਿਕਾਰਤ ਈਮੇਲ ਆਈਡੀ ’ਤੇ ਮਿਲੀ ਸੀ ਅਤੇ ਭੇਜਣ ਵਾਲੇ ਨੇ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਅਤੇ ਇਮਾਰਤ ਦੀ ਜਾਂਚ ਕੀਤੀ ਗਈ।ਡੀਸੀ ਜੈਨ ਨੇ ਕਿਹਾ ਕਿ ਧਮਕੀ ਸਬੰਧ ਜਾਂਚ ਦੌਰਾਨ ਕੋਈ ਵੀ ਅਜਿਹੀ ਵਸਤੂ ਨਹੀਂ ਮਿਲੀ ਹੈ ਪਰ ਫਿਰ ਵੀ ਅਧਿਕਾਰੀ ਅਜਿਹੀਆਂ ਧਮਕੀਆਂ ਨੂੰ ਹਲਕੇ ਵਿੱਚ ਨਹੀਂ ਲੈ ਸਕਦੇ ਅਤੇ ਧਮਕੀ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਪੁਲਿਸ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਹ ਵੀ ਪਤਾ ਲੱਗਾ ਕਿ ਡੀਸੀ ਫਿਰੋਜ਼ਪੁਰ ਨੂੰ ਵੀ ਉਨ੍ਹਾਂ ਦੇ ਅਧਿਕਾਰਤ ਈਮੇਲ ’ਤੇ ਅਜਿਹੀ ਹੀ ਧਮਕੀ ਮਿਲੀ ਹੈ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਮਿੰਨੀ ਸਕੱਤਰੇਤ ਵਿਚ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ।
ਲੁਧਿਆਣਾ, ਫਿਰੋਜ਼ਪੁਰ ਦੇ ਡੀਸੀ ਦਫ਼ਤਰਾਂ ਨੂੰ ਬੰਬ ਦੀ ਧਮਕੀ
Total Views: 199 ,
Real Estate



















