ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਖੜਾ ਡੈਮ ’ਤੇ ਹਿਮਾਚਲ ਪ੍ਰਦੇਸ਼ ਦੀ ਪੁਲੀਸ ਤਾਇਨਾਤ ਹੈ ਜਦੋਂ ਕਿ ਨੰਗਲ ਡੈਮ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲੀਸ ਹਵਾਲੇ ਹੈ। ਭਾਖੜਾ ਤੇ ਨੰਗਲ ਡੈਮ ਦੀ ਹੁਣ ਦੋ ਪਰਤੀ ਸੁਰੱਖਿਆ ਹੋਣ ਦੀ ਸੰਭਾਵਨਾ ਹੈ।ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਮਗਰੋਂ ਪੰਜਾਬ ਤੇ ਹਰਿਆਣਾ ’ਚ ਤਣਾ-ਤਣੀ ਬਣ ਗਈ ਸੀ। ਹਰਿਆਣਾ ਨੇ ਇਹ ਦਬਾਅ ਬਣਾਇਆ ਸੀ ਕਿ ਭਾਖੜਾ ਨੰਗਲ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ ਨੇ ਵੀ ਕੇਂਦਰ ਸਰਕਾਰ ਤੋਂ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਸੀ। ਪਤਾ ਲੱਗਾ ਹੈ ਕਿ ਅਜਿਹੀ ਮੰਗ ਬੀਬੀਐੱਮਬੀ ਨੇ ਵੀ ਕੀਤੀ ਸੀ। ਜਾਣਕਾਰੀ ਅਨੁਸਾਰ ਪਹਿਲੇ ਪਲਾਨ ਮੁਤਾਬਕ ਭਾਖੜਾ ਡੈਮ ਪ੍ਰਾਜੈਕਟ ਲਈ ਕੇਂਦਰੀ ਬਲਾਂ ਦੇ 435 ਕਰਮਚਾਰੀਆਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਹੁਣ 296 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, BBMB ਚੁੱਕੇਗਾ ਸਾਰਾ ਖ਼ਰਚ
Total Views: 268 ,
Real Estate



















