ਹਰਿਆਣਾ ‘ਚ 28 ਸਾਲਾ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ੇਟਿਵ

ਹਰਿਆਣਾ ‘ਚ 28 ਸਾਲਾ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ੇਟਿਵ

ਫ਼ਰੀਦਾਬਾਦ ਜ਼ਿਲ੍ਹੇ ਵਿੱਚ ਲਗਭਗ ਢਾਈ ਸਾਲਾਂ ਦੇ ਅੰਤਰਾਲ ਤੋਂ ਬਾਅਦ ਕੋਰੋਨਾ ਵਾਇਰਸ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਦੇ ਅਨੁਸਾਰ, ਸਹਿਤਪੁਰ ਇਲਾਕੇ ਦੇ ਇੱਕ 28 ਸਾਲਾ ਨੌਜਵਾਨ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਨੌਜਵਾਨ ਨੂੰ ਬੁਖਾਰ, ਖੰਘ ਅਤੇ ਜ਼ੁਕਾਮ ਦੀ ਸ਼ਿਕਾਇਤ ਸੀ। ਉਸ ਨੂੰ ਇਲਾਜ ਲਈ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਜਾਇਆ ਗਿਆ। ਮੰਗਲਵਾਰ ਦੇਰ ਸ਼ਾਮ ਨੂੰ ਉਸ ਨੂੰ ਪੀੜਿਤ ਹੋਣ ਦੀ ਪੁਸ਼ਟੀ ਹੋਈ। ਜਾਣਕਾਰੀ ਅਨੁਸਾਰ, ਫ਼ਰੀਦਾਬਾਦ ਦੇ ਸਹਿਤਪੁਰ ਪਿੰਡ ਦਾ ਇੱਕ ਨੌਜਵਾਨ ਹਾਲ ਹੀ ਵਿੱਚ ਇੱਕ ਨਿੱਜੀ ਕੰਪਨੀ ਰਾਹੀਂ ਦਿੱਲੀ ਦੇ ਇੱਕ ਮਾਲ ਵਿੱਚ ਸੁਰੱਖਿਆ ਗਾਰਡ ਵਜੋਂ ਨੌਕਰੀ ਕਰਦਾ ਸੀ। ਉਹ ਕੁਝ ਦਿਨਾਂ ਤੋਂ ਬੁਖਾਰ, ਖੰਘ ਅਤੇ ਜ਼ੁਕਾਮ ਤੋਂ ਪੀੜਤ ਸੀ।

Total Views: 185 ,
Real Estate