ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।ਮੋਹਾਲੀ ਕੋਰਟ ਨੇ ਭੋਲਾ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ, ਸਾਲ 2019 ਵਿੱਚ ਸੀਬੀਆਈ ਨੇ ਉਸਨੂੰ 2013 ਦੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਧੰਦੇ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਸੀ। ਭੋਲਾ, ਜੋ ਕਿ ਇੱਕ ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਵੀ ਹੈ, ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ, ਪਰ ਨਸ਼ਿਆਂ ਦੀ ਤਸਕਰੀ ਦੇ ਦੋਸ਼ਾਂ ਕਾਰਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।ਭੋਲਾ ਨੂੰ ਬੀਤੇ ਕੱਲ੍ਹ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਬਾਅਦ ਅੱਜ ਉਸਨੂੰ ਬਠਿੰਡਾ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇਗਾ।
Total Views: 37 ,
Real Estate