ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀਆਂ ਨੂੰ ਦਾਖਲਾ ਨਾ ਦੇਣ ਦੇ ਫੈਸਲੇ ‘ਤੇ ਲੱਗੀ ਰੋਕ

ਇੱਕ ਅਮਰੀਕੀ ਅਦਾਲਤ ਨੇ ਸ਼ੁੱਕਰਵਾਰ ਨੂੰ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ। ਅਦਾਲਤ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਇਨਕਾਰ ਕਰਨ ਦੀ ਸਰਕਾਰ ਦੀ ਕੋਸ਼ਿਸ਼ ਨੂੰ ਰੋਕ ਦਿੱਤਾ। ਅਮਰੀਕੀ ਜ਼ਿਲ੍ਹਾ ਜੱਜ ਐਲੀਸਨ ਬਰੋਜ਼ ਨੇ ਅਸਥਾਈ ਹੁਕਮ ਨੂੰ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਨਾਲ ਦੁਨੀਆ ਭਰ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਜੋ ਹਾਰਵਰਡ ਯੂਨੀਵਰਸਿਟੀ ਤੋਂ ਪੜ੍ਹਾਈ ਕਰਨਾ ਚਾਹੁੰਦੇ ਹਨ।ਇਸ ਤੋਂ ਪਹਿਲਾਂ ਹਾਰਵਰਡ ਯੂਨੀਵਰਸਿਟੀ ਨੇ ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

Total Views: 45 ,
Real Estate