ਕੈਨੇਡਾ ਵਿਚ ਰਹਿ ਰਹੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਕੈਨੇਡਾ ਬਾਰਡਰ ਸਰਵਿਸ ਏਜੰਸੀ ਵੱਲੋਂ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਮੁਲਕ ਭਰ ਵਿਚ ਲੱਖਾਂ ਦੀ ਗਿਣਤੀ ਵਿਚ ਗ਼ੈਰਕਨੂੰਨੀ ਪਰਵਾਸੀਆਂ ਵਿੱਚੋਂ 30 ਹਜ਼ਾਰ ਨੂੰ ਡਿਪੋਰਟ ਕੀਤੇ ਜਾਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਏਜੰਸੀ ਨੇ ਸਪੱਸ਼ਟ ਕੀਤੀ ਹੋਇਆ ਹੈ ਕਿ ਗ਼ੈਰਕਾਨੂੰਨੀ ਰਹਿ ਰਹੇ, ਅਪਰਾਧਕ ਸ਼ਮੂਲੀਅਤ ਵਾਲੇ ਅਤੇ ਜਿਨ੍ਹਾਂ ਦੀ ਰਾਜਸੀ ਸ਼ਰਨ ਦੀ ਮੰਗ ਠੁਕਰਾਈ ਜਾ ਚੁੱਕੀ ਹੈ, ਨੂੰ ਪਹਿਲ ਦੇ ਅਧਾਰ ‘ਤੇ ਵਾਪਸ ਭੇਜਿਆ ਜਾਣਾ ਹੈ। ਉਕਤ 30 ਹਜ਼ਾਰ ਵਾਲੀ ਸੂਚੀ ਵਿੱਚ 88 ਫੀਸਦੀ ਰੱਦ ਹੋਈਆਂ ਰਾਜਸੀ ਸ਼ਰਨ ਦਰਖਾਸਤਾਂ ਵਾਲੇ ਹਨ। ਹੋਰਨਾਂ ਵਿੱਚ ਪੜ੍ਹਾਈ ਵਿਚਾਲੇ ਛੱਡਣ ਵਾਲੇ ਸਟੱਡੀ ਵੀਜ਼ਾ ਧਾਰਕ, ਸੈਲਾਨੀ ਵੀਜ਼ੇ ਦੀ ਮਿਆਦ ਟਪਾ ਚੁੱਕੇ ਅਤੇ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਪੀ.ਆਰ. ਕਾਰਡਧਾਰਕ ਸ਼ਾਮਲ ਹਨ। ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਕਰੀਬ ਡੇਢ ਕੁ ਹਜ਼ਾਰ ਲੋਕਾਂ ਉੱਤੇ ਅਜੇ ਅਦਾਲਤ ਵਿੱਚ ਦੋਸ਼ ਸਾਬਤ ਨਹੀਂ ਹੋਏ, ਇਸ ਕਰ ਕੇ ਉਨ੍ਹਾਂ ਨੂੰ ਅਜੇ ਕਿਸੇ ਸੂਚੀ ਵਿੱਚ ਸ਼ਾਮਲ ਨਹੀ ਕੀਤਾ ਗਿਆ।
ਕੈਨੇਡਾ ਵਿਚ ਗ਼ੈਰਕਨੂੰਨੀ ਰਹਿ ਰਹੇ ਪਰਵਾਸੀਆਂ ‘ਚੋਂ 30 ਹਜ਼ਾਰ ਨੂੰ ਡਿਪੋਰਟ ਕਰਨ ਦੇ ਹੁਕਮ
Total Views: 68 ,
Real Estate