ਮੋਹਾਲੀ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਰਿਪੋਰਟ ਆਈ ਪਾਜ਼ੀਟਿਵ

ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੋਵਿਡ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਸੱਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਜ਼ਿਲ੍ਹੇ ਵਿਚ ਪਹਿਲਾ ਇਨਫ਼ੈਕਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ, ਕਰਨਾਟਕ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਸਾਵਧਾਨੀ ਦੇ ਉਪਾਵਾਂ ਦੀ ਇੱਕ ਲੜੀ ਸ਼ੁਰੂ ਹੋ ਗਈ ਹੈ, ਜਿਸਦੇ ਨਾਲ ਹਸਪਤਾਲਾਂ ਨੂੰ ਹੁਣ ਅਲਰਟ ’ਤੇ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਸਾਹਮਣੇ ਆਇਆ ਮਰੀਜ਼ ਦਰਅਸਲ ਸੂਬੇ ਤੋਂ ਬਾਹਰੋਂ ਇਕ ਸਮਾਗਮ ਵਿਚ ਸ਼ਾਮਲ ਹੋਇਆ ਆਇਆ ਸੀ ਤੇ ਇਥੇ ਉਸ ਦੀ ਸਿਹਤ ਖ਼ਰਾਬ ਹੋ ਗਈ। ਇਸ ਦੌਰਾਨ ਉਸ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।

Total Views: 163 ,
Real Estate