ਥਾਰ ਵਾਲੀ ਪੁਲਿਸ ਕਾਂਸਟੇਬਲ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚਿੱਟੇ ਸਮੇਤ ਫੜੀ ਗਈ ਬਰਖਾਸਤ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਬਠਿੰਡਾ ਜ਼ੋਨ ਵੱਲੋਂ ਕੀਤੀ ਗਈ ਹੈ। ਵਿਜੀਲੈਂਸ ਟੀਮ ਨੇ ਅੱਜ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਤੇ ਸੰਭਾਵੀ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਇਸ ਵੇਲੇ ਉਹ ਡਰੱਗਜ਼ ਕੇਸ ਵਿੱਚ ਜ਼ਮਾਨਤ ‘ਤੇ ਸੀ। ਵਿਜੀਲੈਂਸ ਰਿਕਾਰਡ ਅਨੁਸਾਰ, ਕੁਝ ਸਾਲਾਂ ਵਿੱਚ ਉਸਦੀ ਆਮਦਨ ਕਰੋੜਾਂ ‘ਚ ਹੋਣ ਦਾ ਅਨੁਮਾਨ ਸੀ ਪਰ ਜਦੋਂ ਵਿਜੀਲੈਂਸ ਨੇ ਹਿਸਾਬ ਲਗਾਉਣਾ ਸ਼ੁਰੂ ਕੀਤਾ ਤਾਂ ਖਰਚਾ 1.39 ਕਰੋੜ ਰੁਪਏ ਨਿਕਲਿਆ।

Total Views: 7 ,
Real Estate