6 ਜੂਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਸਾਰੇ ਕਾਲਜਾਂ ਵਿਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। GNDU ਵੱਲੋਂ ਜਾਰੀ ਹੁਕਮਾਂ ਮੁਤਾਬਕ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਸਾਰੀਆਂ ਪ੍ਰੀਖਿਆਵਾਂ ਹੁਣ 20 ਜੂਨ ਨੂੰ ਸ਼ੁੱਕਰਵਾਰ ਨੂੰ ਪਹਿਲਾਂ ਨਿਰਧਾਰਤ ਸਮੇਂ ਮੁਤਾਬਕ ਪ੍ਰੀਖਿਆ ਕੇਂਦਰਾਂ ਵਿਚ ਹੋਣਗੀਆਂ। ਇਸ ਸਬੰਧੀ ਸਾਰੀ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਵੈੱਬਸਾਈਟ ਤੋਂ ਹਾਸਲ ਕਰ ਸਕਦੇ ਹਨ।
Total Views: 82 ,
Real Estate



















