ਤਿੰਨ ਦਹਾਕਿਆਂ ਦੀ ਉਡੀਕ ਮੁੱਕੀ,ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਮੋਦੀ ਪਹਿਲੀ ਦਿੱਲੀ-ਸ਼੍ਰੀਨਗਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਈ। ਇਹ ਪਹਿਲੀ ਰੇਲਗੱਡੀ ਹੈ ਜੋ ਵਾਦੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਦੀ ਹੈ। ਪ੍ਰਧਾਨ ਮੰਤਰੀ ਦੇ ਦੌਰ ਤੋਂ ਪਹਿਲਾਂ ਇਹਤਿਆਤ ਵਜੋਂ ਕੱਟੜਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਚਨਾਬ ਦਰਿਆ ਉੱਤੇ 359 ਮੀਟਰ (1,178 ਫੁੱਟ) ਦੀ ਉਚਾਈ ’ਤੇ ਬਣਿਆ ਇਹ ਪੁਲ ਪੈਰਿਸ ਦੇ ਆਈਫਲ ਟਾਵਰ ਤੋਂ 35 ਮੀਟਰ ਉੱਚਾ ਹੈ।

Total Views: 228 ,
Real Estate