ਪੰਜਾਬ ਵਿੱਚ Corona ਵਧਣ ਲੱਗਾ

ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਹੋ ਗਈ ਹੈ।ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ। ਇੱਥੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਇੱਥੇ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਹਿਰ ਵਿੱਚ ਅਤੇ ਦੂਜਾ ਪੇਂਡੂ ਖੇਤਰ ਵਿੱਚ ਸਾਹਮਣੇ ਆਇਆ ਹੈ।

Total Views: 167 ,
Real Estate