ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਸ਼ਾਮ ਉਨ੍ਹਾਂ ਦੀ ਬਿਮਾਰੀ ਕਾਰਨ ਮੌਤ ਹੋ ਗਈ। ਗੁਰਪੰਥ ਮਾਨ, ਵੱਡੇ ਭਰਾ ਗੁਰਦਾਸ ਅਤੇ ਉਨ੍ਹਾਂ ਦੀ ਭੈਣ ਦੇ ਵਿਚਕਾਰਲੇ ਭਰਾ ਸਨ। ।
Total Views: 130 ,
Real Estate


















