ਪੰਜਾਬ ਵਿੱਚ ਪਹਿਲੀ ਵਾਰ Heat Wave ਦਾ Red ਅਲਰਟ ਜਾਰੀ

ਤਾਪਮਾਨ ਆਮ ਨਾਲੋਂ 5.4 ਡਿਗਰੀ ਵੱਧ

ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਨੇ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਹਾਲਾਂਕਿ, ਇਹ ਤਾਪਮਾਨ ਸੂਬੇ ਦੇ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, ਲੋਕਾਂ ਨੂੰ 14 ਜੂਨ ਤੱਕ ਇਸ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਚੰਡੀਗੜ੍ਹ ਵਿੱਚ 41.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

Total Views: 206 ,
Real Estate