ਵੀਰਵਾਰ (12 ਜੂਨ) ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਮੇਘਨਾਨੀ ਨਗਰ ਇਲਾਕੇ ਵਿੱਚ ਲੰਡਨ ਜਾਣ ਵਾਲੀ ਏਅਰ ਇੰਡੀਆ ਦੀ ਇੱਕ ਉਡਾਣ ਉਡਾਣ ਭਰਨ ਤੋਂ ਕੁਝ ਪਲਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਈ। ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 12 ਚਾਲਕ ਦਲ ਦੇ ਮੈਂਬਰ (ਦੋ ਪਾਇਲਟਾਂ ਸਮੇਤ) ਸ਼ਾਮਲ ਸਨ। ਇਸ ਹਾਦਸੇ ਵਿੱਚ 241 ਲੋਕਾਂ ਦੀ ਮੌਤ ਹੋ ਗਈ ਹੈ। ਟਾਟਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਟਾਟਾ ਗਰੁੱਪ ਜ਼ਖਮੀ ਯਾਤਰੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗਾ ਅਤੇ ਉਨ੍ਹਾਂ ਨੂੰ ਹਰ ਜ਼ਰੂਰੀ ਡਾਕਟਰੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਟਾਟਾ ਗਰੁੱਪ ਦੀ ਮਲਕੀਅਤ ਹੈ।
Total Views: 180 ,
Real Estate



















