ਬਠਿੰਡਾ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਕਮਲ ਕੌਰ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੇ ਕਾਤਲਾਂ ਦੀ ਸੂਹ ਲਾਉਣ ਦਾ ਦਾਅਵਾ ਕੀਤਾ ਹੈ। ਐੱਸਐੱਸਪੀ ਅਮਨੀਤ ਕੌਂਡਲ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵਾਰਦਾਤ ਦਾ ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਸਿੰਘ ਮਹਿਰੋਂ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਉਹ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਪੁਲੀਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਉਸ ਦੇ ਦੋ ਸਾਥੀਆਂ ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਸਰਗਰਮੀ ਨਾਲ ਉਸ ਦੀ ਭਾਲ ਵਿਚ ਲੱਗੀਆਂ ਹੋਈਆਂ ਹਨ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਐੱਸਐੱਸਪੀ ਕਿਹਾ ਕਿ ਕਾਤਲਾਂ ਨੂੰ ਰੰਝ ਸੀ ਕਿ ਕੰਚਨ ਕੁਮਾਰੀ ਸੋਸ਼ਲ ਮੀਡੀਆ ’ਤੇ ਲੱਚਰਤਾ ਪਰੋਸ ਰਹੀ ਸੀ ਅਤੇ ਇਸੇ ਕਰਕੇ ਉਸ ਦਾ ਕਤਲ ਕੀਤਾ ਗਿਆ
Total Views: 207 ,
Real Estate



















