ਬਠਿੰਡਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਹੱਤਿਆ ਤੋਂ ਕੁਝ ਘੰਟੇ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਲੈ ਕੇ ਯੂਏਈ ਚਲਾ ਗਿਆ ਸੀ। ਬਠਿੰਡਾ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ 5ਕਿਹਾ, ‘‘ਜਦੋਂ ਅਸੀਂ ਅੰਮ੍ਰਿਤਪਾਲ ਦੇ ਪਾਸਪੋਰਟ ਵੇਰਵੇ ਪ੍ਰਾਪਤ ਕੀਤੇ ਅਤੇ ਉਸ ਦੇ ਯਾਤਰਾ ਰਿਕਾਰਡ ਦੀ ਜਾਂਚ ਕੀਤੀ, ਤਾਂ ਸਾਨੂੰ ਪਤਾ ਲੱਗਾ ਕਿ ਉਹ ਕੰਚਨ ਦੀ ਹੱਤਿਆ ਕਰਨ ਤੋਂ ਬਾਅਦ ਯੂਏਈ ਚਲਾ 5ਗਿਆ ਸੀ। ਅਸੀਂ ਹੁਣ ਉਸ ਦੀ ਯੂਏਈ ਤੋਂ ਡਿਪੋਰਟੇਸ਼ਨ ਲਈ ਕਾਗਜ਼ੀ ਕਾਰਵਾਈ ਸ਼ੁਰੂ ਕਰ ਰਹੇ ਹਾਂ। ਅਸੀਂ ਉੱਥੋਂ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਇੱਥੇ ਇੱਕ ਕਤਲ ਕੇਸ ਵਿੱਚ ਲੋੜੀਂਦਾ ਹੈ।’’
Total Views: 34 ,
Real Estate