2027 ਦੀ ਜਨਗਣਨਾ ਵਿੱਚ ਜਾਤੀ ਜਨਗਣਨਾ ਵੀ ਹੋਵੇਗੀ ਸ਼ਾਮਿਲ

ਜਾਤੀ ਜਨਗਣਨਾ ਨੂੰ ਲੈ ਕੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ 2027 ਦੀ ਜਨਗਣਨਾ ਵਿੱਚ ਜਾਤੀ ਜਨਗਣਨਾ ਵੀ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ‘ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਗਜ਼ਟ ਨੋਟੀਫਿਕੇਸ਼ਨ ਵਿੱਚ ਜਾਤੀ ਜਨਗਣਨਾ ਦਾ ਕੋਈ ਜ਼ਿਕਰ ਨਹੀਂ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ 2027 ਦੀ ਮਰਦਮਸ਼ੁਮਾਰੀ ਵਿੱਚ ਜਾਤੀ ਜਨਗਣਨਾ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਗਜ਼ਟ ਨੋਟੀਫਿਕੇਸ਼ਨ ਵਿੱਚ ਜਾਤੀ ਜਨਗਣਨਾ ਦਾ ਕੋਈ ਜ਼ਿਕਰ ਨਹੀਂ ਹੈ। ਇਹ ਬਿਆਨ ਕਾਂਗਰਸ ਦੇ ਦੋਸ਼ਾਂ ਤੋਂ ਬਾਅਦ ਆਇਆ ਹੈ ਕਿ ਸੋਮਵਾਰ ਨੂੰ ਜਾਰੀ ਕੀਤੇ ਗਏ ਗਜ਼ਟ ਨੋਟੀਫਿਕੇਸ਼ਨ ਵਿੱਚ ਜਾਤੀ ਨੂੰ ਸ਼ਾਮਿਲ ਕਰਨ ਬਾਰੇ ਕੁਝ ਨਹੀਂ ਕਿਹਾ ਗਿਆ ਸੀ। ਨਾਲ ਹੀ ਉਨ੍ਹਾਂ ਪੁੱਛਿਆ ਕਿ ਕੀ ਇਹ ਸਰਕਾਰ ਦਾ ਇੱਕ ਹੋਰ ਯੂ-ਟਰਨ ਹੈ।  ਦੱਸ ਦੇਈਏ ਕਿ ਜਨਗਣਨਾ ਕਰਵਾਉਣ ਲਈ ਨੋਟੀਫਿਕੇਸ਼ਨ ਅੱਜ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ। ਜਨਗਣਨਾ ਵਿੱਚ ਜਾਤੀ ਜਨਗਣਨਾ ਵੀ ਸ਼ਾਮਿਲ ਹੋਵੇਗੀ।

Total Views: 177 ,
Real Estate