ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ,19 ਜੂਨ ਨੂੰ ਵੋਟਾਂ,23 ਨੂੰ ਗਿਣਤੀ

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ (Ludhiana West Bypoll Elections) ਲਈ  ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਪੰਜਾਬ ਦੀਆਂ ਪ੍ਰਮੁੱਖ ਪਾਰਟੀਆਂ ‘ਆਪ’, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ-ਆਪਣੇ ਉਮੀਦਵਾਰਾਂ ਲਈ ਸਮਰਥਨ ਜੁਟਾਉਣ ਲਈ ਆਖਰੀ ਕੋਸ਼ਿਸ਼ਾਂ ਕੀਤੀਆਂ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 23 ਜੂਨ ਨੂੰ ਹੋਵੇਗੀ।

Total Views: 220 ,
Real Estate