ਪਾਕਿਸਤਾਨ ਨੇ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ !

ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਪੋਸਟ ਵਿੱਚ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 2026 ਵਿੱਚ ਹਾਲ ਹੀ ‘ਚ ਭਾਰਤ ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਨਿਰਣਾਇਕ ਕੂਟਨੀਤਕ ਦਖਲ ਅਤੇ ਮੁੱਖ ਅਗਵਾਈ ਦੇ ਸਨਮਾਨ ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਟਰੰਪ ਨੇ ਵਾਰ ਵਾਰ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸੰਘਰਸ਼ ਨੂੰ ਘੱਟ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਹਾਲਾਂਕਿ ਭਾਰਤੀ ਅਧਿਕਾਰੀਆਂ ਨੇ ਇਸ ਦਾਅਵੇ ਨੂੰ ਖਾਰਜ ਕੀਤਾ ਹੈ।
ਇਹ ਨਾਮਜ਼ਦਗੀ ਉਦੋਂ ਸਾਹਮਣੇ ਆਈ ਜਦੋਂ ਸ਼ੁੱਕਰਵਾਰ ਨੂੰ ਟਰੰਪ ਨੂੰ ਨੋਬਲ ਬਾਰੇ ਪੁੱਛਿਆ ਗਿਆ ਅਤੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ(ਮੈਨੂੰ) ਨੂੰ ਕਈ ਕਾਰਨਾਂ ਕਰਕੇ ਇਹ ਪੁਰਸਕਾਰ ਮਿਲਣਾ ਚਾਹੀਦਾ ਹੈ, ਜਿਸ ਵਿੱਚ ਭਾਰਤ ਅਤੇ ਪਾਕਿਸਤਾਨ ਤੇ ਉਨ੍ਹਾਂ ਦਾ ਕੰਮ ਅਤੇ ਇੱਕ ਸੰਧੀ ਦਾ ਪ੍ਰਬੰਧ ਕਰਨਾ ਸ਼ਾਮਲ ਹੈ। ਇਸ ਬਾਰੇ ਉਨ੍ਹਾਂ ਨੇ ਕਿਹਾ ਸੀ ਕਿ ਸੋਮਵਾਰ ਨੂੰ ਡੈਮੋਕ੍ਰੇਟਿਕ ਰੀਪਬਲਿਕ ਆਫ਼ ਕਾਂਗੋ ਅਤੇ ਰਵਾਂਡਾ ਵਿਚਕਾਰ ਦੁਸ਼ਮਣੀ ਖਤਮ ਕਰਨ ਲਈ ਇਸ ਤੇ ਹਸਤਾਖਰ ਕੀਤੇ ਜਾਣਗੇ।

Total Views: 216 ,
Real Estate