ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ; ਅੱਠ ਹਲਾਕ

ਬ੍ਰਾਜ਼ੀਲ ਦੇ ਦੱਖਣੀ ਰਾਜ ਸਾਂਤਾ ਕੈਟਰੀਨਾ ਵਿੱਚ 21 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਤੋਂ ਬਾਅਦ ਸੈਰ-ਸਪਾਟੇ ਲਈ ਗੁਬਾਰੇ ਵਿੱਚ ਬੈਠ ਕੇ ਜਾ ਰਹੇ ਲੋਕਾਂ ਵਿਚ ਸਹਿਮ ਫੈਲ ਗਿਆ। ਇਸ ਗੁਬਾਰੇ ਨੂੰ ਉਡਾਣ ਭਰਨ ਤੋਂ ਬਾਅਦ ਅੱਗ ਲੱਗ ਗਈ ਜੋ ਪਰਆਏ ਗ੍ਰਾਂਡੇ ਸ਼ਹਿਰ ਵਿੱਚ ਹਾਦਸਾਗ੍ਰਸਤ ਹੋ ਗਿਆ। ਅੱਗ ਬੁਝਾਊ ਵਿਭਾਗ ਅਨੁਸਾਰ ਇਸ ਹਾਦਸੇ ਵਿਚ ਬਚੇ 13 ਜਣਿਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

Total Views: 6 ,
Real Estate