ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਕਿਹਾ ਕਿ ਦੱਖਣ-ਪੱਛਮੀ ਮੌਨਸੂਨ ਅਗਲੇ ਦੋ ਦਿਨਾਂ ਵਿੱਚ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਪਹੁੰਚ ਜਾਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਮੌਨਸੂਨ ਦੇ 24 ਜੂਨ ਤੱਕ ਹੋਰ ਅੱਗੇ ਵਧਣ ਲਈ ਹਾਲਾਤ ਸਾਜ਼ਗਾਰ ਹਨ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮੌਨਸੂਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਲੱਦਾਖ ਅਤੇ ਕਸ਼ਮੀਰ, ਜੰਮੂ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧ ਰਿਹਾ ਹੈ।
Total Views: 221 ,
Real Estate



















