24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਅਧਿਆਪਕ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿੱਚ 24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਇੱਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਅੱਠਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਕੂਲ ਪ੍ਰਿੰਸੀਪਲ ਨੂੰ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ 24 ਵਿਦਿਆਰਥਣਾਂ ਨੇ ਪ੍ਰਿੰਸੀਪਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਅਧਿਆਪਕ ਨੇ ਉਨ੍ਹਾਂ ਨੂੰ ਗ਼ਲਤ ਢੰਗ ਨਾਲ ਛੂਹਿਆ ਹੈ।ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਸ਼ਿਕਾਇਤ ਸਕੂਲ ਦੀ ਜਿਨਸੀ ਸ਼ੋਸ਼ਣ ਵਿਰੋਧੀ ਕਮੇਟੀ ਨੂੰ ਭੇਜ ਦਿੱਤੀ ਗਈ ਹੈ।

Total Views: 22 ,
Real Estate