ਪੰਜਾਬ ਕੈਬਨਿਟ ਵਿਚ ਵਿਸਥਾਰ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੰਜਾਬ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ ਤੋਂ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ਲਈ ਥਾਂ ਦੀ ਮੰਗ ਹੈ।ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ਨਹੀਂ ਹੈ। ਬਾਕੀ ਸਾਰੀਆਂ ਪਾਰਟੀਆਂ ਕੋਲ ਚੰਡੀਗੜ੍ਹ ਵਿਚ ਆਪਣਾ ਦਫ਼ਤਰ ਹੈ। ਅਸੀਂ ਯੂਟੀ ਵਿਚ ਦਫ਼ਤਰ ਵਾਸਤੇ ਅਸੀਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਾਂ।ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ।

Total Views: 155 ,
Real Estate