ਪੰਜਾਬ ਦੀ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਾਤਕਾਰ ਦੇ ਦੋਸ਼ੀ ਪਾਸਟਰ ਬਜਿੰਦਰ ਤੋਂ ਜੇਲ੍ਹ ਪ੍ਰਸ਼ਾਸਨ ਨੂੰ ਨਕਦੀ ਤੇ ਮੋਬਾਇਲ ਮਿਲਿਆ ਹੈ। ਏਆਈਜੀ ਜੇਲ੍ਹ ਪੰਜਾਬ ਰਾਜੀਵ ਕੁਮਾਰ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਪਾਸਟਰ ਬਜਿੰਦਰ ਤੋਂ ਮੋਬਾਈਲ ਫੋਨ ਅਤੇ ਨਕਦੀ ਬਰਾਮਦ ਹੋਈ। ਡੀਐਸਪੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਪਾਸਟਰ ਬਜਿੰਦਰ ਤੋਂ ਇੱਕ ਟੱਚ ਮੋਬਾਇਲ ਫੋਨ ਅਤੇ 2500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਇਹ ਘਟਨਾ ਜੇਲ੍ਹ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦੀ ਹੈ, ਜਿਸ ਤੋਂ ਬਾਅਦ ਤੁਰੰਤ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ ਅਤੇ ਪਾਦਰੀ ਵਿਰੁੱਧ ਕੇਸ ਦਰਜ ਕੀਤਾ ਗਿਆ।
Total Views: 185 ,
Real Estate


















