ਆਪ ਆਗੂ ਤੇ ਸਾਬਕਾ ਮੰਤਰੀ ਸੌਰਵ ਭਾਰਦਵਾਜ ਤੇ ਸਤੇਂਦਰ ਜੈਨ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ

ਦਿੱਲੀ ਸਰਕਾਰ ਦੀ ‌ਭ੍ਰਿਸ਼ਟਾਚਾਰ ਵਿਰੋਧੀ ਸ਼ਾਖ਼ਾ (ਏ ਸੀ ਬੀ) ਨੇ ਸਾਬਕਾ ਮੰਤਰੀ ਸੌਰਵ ਭਾਰਦਵਾਜ ਤੇ ਸਤੇਂਦਰ ਜੈਨ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੇ ਮਾਮਲੇ ਵਿਚ ਹੋਏ ਕਥਿਤ ਭ੍ਰਿਸ਼ਟਾਚਾਰ ਲਈ ਦਰਜ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਦਿਨੀਂ ਏ ਸੀ ਬੀ ਨੂੰ ਕੇਸ ਦਰਜ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਸੀ ਤੇ ਹੁਣ ਕੇਸ ਦਰਜ ਹੋ ਗਿਆ ਹੈ। ਇਸ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਦਾ ਹਾਲੇ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ।

Total Views: 146 ,
Real Estate