ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਡਰੱਗ ਮਨੀ ਮਾਮਲੇ ’ਚ ਬਿਆਨ ਦਰਜ ਕਰਵਾਉਣ ਲਈ ਸਹਿਮਤ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਡਰੱਗ ਮਨੀ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਡੀ.ਜੀ.ਪੀ. ਵਿਜੀਲੈਂਸ ਵਿਚ ਆਪਣੇ ਬਿਆਨ ਦਰਜ ਕਰਨ ਲਈ ਸਹਿਮਤ ਹੋ ਗਏ ਹਨ। ਵਿਜੀਲੈਂਸ ਨੇ ਸਾਬਕਾ ਡੀ.ਜੀ.ਪੀ. ਨੂੰ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਵਿਚ ਸ਼ਾਮਿਲ ਹੋਣ ਲਈ ਬੁਲਾਇਆ ਸੀ। ਉਹ ਅੱਜ ਦੁਪਹਿਰ 2 ਵਜੇ ਵਿਜੀਲੈਂਸ ਅਧਿਕਾਰੀਆਂ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣਗੇ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਡਰੱਗਜ਼ ਕੇਸ ਦੀ ਜਾਂਚ ਉਦੋਂ ਹੋਈ ਸੀ, ਜਦੋਂ ਸਿਧਾਰਥ ਚਟੋਪਾਧਿਆਏ ਡੀ.ਜੀ.ਪੀ. ਸਨ। ਜਾਣਕਾਰੀ ਅਨੁਸਾਰ ਸਾਬਕਾ ਡੀ.ਜੀ.ਪੀ. ਚਟੋਪਾਧਿਆਏ ਕਈ ਮਹੱਤਵਪੂਰਨ ਖੁਲਾਸੇ ਕਰ ਸਕਦੇ ਹਨ।

Total Views: 143 ,
Real Estate