ਉੱਤਰਕਾਸ਼ੀ ਜ਼ਿਲ੍ਹੇ ਵਿਚ ਯਮੁਨੋਤਰੀ ਕੌਮੀ ਸ਼ਾਹਰਾਹ ਉੱਤੇ ਬੜਕੋਟ ਖੇਤਰ ਵਿਚ ਪਾਲੀਗਾੜ ਤੇ ਓਜਰੀ ਡਾਬਰਕੋਟ ਵਿਚਾਲੇ ਸਿਲਾਈ ਬੈਂਡ ਕੋਲ ਬੱਦਲ ਫਟਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਲਾਪਤਾ ਹੋ ਗਏ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਉੱਤਰਕਾਸ਼ੀ, ਰੁਦਰਪ੍ਰਯਾਗ, ਦੇਹਰਾਦੂਨ, ਟੀਹਰੀ, ਪੌੜੀ, ਹਰਿਦੁਆਰ, ਨੈਣੀਤਾਲ, ਚੰਪਾਵਤ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਰੈੱਲ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਚਾਰਧਾਮ ਯਾਤਰਾ ਇੱਕ ਦਿਨ ਲਈ ਰੋਕ ਦਿੱਤੀ ਗਈ ਹੈ।ਸੂਬੇ ਵਿੱਚ ਮੀਂਹ ਅਤੇ ਢਿੱਗਾਂ ਡਿੱਗਣ ਸਮੇਤ ਹੋਰ ਕੁਦਰਤੀ ਆਫ਼ਤਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਚਾਰਧਾਮ ਯਾਤਰਾ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਗੜ੍ਹਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਇਹ ਫੈਸਲਾ ਮੌਜੂਦਾ ਮੌਸਮੀ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
Total Views: 129 ,
Real Estate



















