ਮਜੀਠੀਆ ਵੱਲੋਂ ਹਾਈਕੋਰਟ ਵੱਲ ਰੁਖ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲ ਰੁਖ ਕੀਤਾ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਰਿਮਾਂਡ ਨੂੰ ਗੈਰ ਕਾਨੂੰਨੀ ਦੱਸਿਆ ਹੈ।ਜਿਸ ਦੇ ਚੱਲਦੇ ਉਨ੍ਹਾਂ ਨੇ ਮੁਹਾਲੀ ਦੀ ਅਦਾਲਤ ਵੱਲੋਂ 26 ਜੂਨ ਨੂੰ ਦਿੱਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਰਿਪੋਰਟਾਂ ਮੁਤਾਬਿਕ, ਮਜੀਠੀਆ ਨੇ FIR ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਦੀ ਮੰਸ਼ਾ ਹੈ ਕਿ, ਉਹ ਆਲੋਚਨਾ ਕਰਨ ਵਾਲੇ ਨੂੰ ਪ੍ਰੇਸ਼ਾਨ ਕਰਨ।ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਵਿਜੀਲੈਂਸ ਰਿਮਾਂਡ ਭਲਕੇ ਯਾਨੀ 2 ਜੁਲਾਈ ਨੂੰ ਖਤਮ ਹੋ ਰਿਹਾ ਹੈ। ਜਿਸ ਸਬੰਧੀ ਮੁੜ ਤੋਂ ਸੁਣਵਾਈ ਹੋਣੀ ਹੈ। ਖੈਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਵਾਈ 3 ਜੁਲਾਈ ਨੂੰ ਹੋਵੇਗੀ।

Total Views: 127 ,
Real Estate