ਰਾਜਪੁਰਾ ਦੇ ਨੌਜਵਾਨ ਦੀ ਆਸਟਰੇਲੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਜਪੁਰਾ ਦੀ ਸ਼ੀਤਲ ਕਲੋਨੀ ਦੇ ਵਸਨੀਕ ਨੋਬਲਦੀਪ ਢਿੱਲੋਂ (26) ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਪੰਜਾਬ ਪੁਲੀਸ ਵਿੱਚੋਂ ਥਾਣੇਦਾਰ ਸੇਵਾਮੁਕਤ ਹੋਇਆ ਹੈ ਅਤੇ ਨੋਬਲਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਉਹ 8 ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਸਿਡਨੀ ਗਿਆ ਸੀ, ਜਿੱਥੇ ਉਹ ਪੜ੍ਹਾਈ ਪੂਰੀ ਕਰਨ ਮਗਰੋਂ  ਕੰਮ ਕਰ ਰਿਹਾ ਸੀ। ਬੀਤੇ ਦਿਨੀਂ ਆਸਟਰੇਲੀਆ ਇਮੀਗ੍ਰੇਸ਼ਨ ਵਿਭਾਗ ਤੋਂ ਪਿਤਾ ਨੂੰ ਫ਼ੋਨ ਆਇਆ ਕਿ ਉਸ ਦੇ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਸਟਰੇਲੀਆ ਵਿਖੇ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੋਬਲ ਕੰਮ ਕਰਕੇ ਘਰ ਵਿੱਚ ਸੁੱਤਾ ਪਿਆ ਸੀ। ਇਸੇ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ।

Total Views: 213 ,
Real Estate