ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ

ਆਦਮਪੁਰ ਸਿਵਲ ਹਵਾਈ ਅੱਡੇ ਤੋਂ ਅੱਜ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ ਆਦਮਪੁਰ ਵਿਵੇਕ ਮੋਦੀ ਨੇ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ’ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕੀਤੀ। ਇਹ ਉਡਾਣ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਾਅਦ ਦੁਪਹਿਰ 12.55 ਵਜੇ ਉਡਾਣ ਭਰ ਕੇ ਬਾਅਦ 3.15 ਵਜੇ ਆਦਮਪੁਰ ਪਹੁੰਚੀ। ਆਦਮਪੁਰ ਵਿੱਚ 35 ਮਿੰਟ ਦੇ ਠਹਿਰਾਅ ਮਗਰੋਂ ਜਹਾਜ਼ ਬਾਅਦ ਦੁਪਹਿਰ 3.50 ਵਜੇ ਉੱਡਿਆ ਅਤੇ ਸ਼ਾਮ 6.30 ਵਜੇ ਮੁੰਬਈ ਪਹੁੰਚਿਆ। ਮੁੰਬਈ-ਆਦਮਪੁਰ ਸੈਕਟਰ ਲਈ ਉਡਾਣ ਦੀ ਮਿਆਦ 2.20 ਘੰਟੇ ਅਤੇ ਆਦਮਪੁਰ-ਮੁੰਬਈ ਸੈਕਟਰ ਲਈ ਇਹ 2.40 ਘੰਟੇ ਹੋਵੇਗੀ।

Total Views: 21 ,
Real Estate