ਬੱਸ ਤੇ ਡੰਪਰ ਹਾਦਸੇ ਵਿਚ 4 ਲੋਕਾਂ ਦੀ ਮੌਤ, 17 ਲੋਕ ਜ਼ਖ਼ਮੀ

ਰਾਜਸਥਾਨ ਦੇ ਹਨੂੰਮਾਨਗੜ੍ਹ ਵਿਚ ਇੱਕ ਰੋਡਵੇਜ਼ ਬੱਸ ਅਤੇ ਬੱਜਰੀ ਨਾਲ ਭਰੇ ਡੰਪਰ ਵਿਚਕਾਰ ਹੋਈ ਟੱਕਰ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 8 ਵਜੇ ਰਾਸ਼ਟਰੀ ਰਾਜਮਾਰਗ-54 ‘ਤੇ ਸੰਗਰੀਆ ਦੇ ਨਾਗਾਰਾਣਾ ਪਿੰਡ ਵਿੱਚ ਵਾਪਰਿਆ।ਇਸ ਹਾਦਸੇ ਵਿੱਚ ਬੱਸ ਵਿੱਚ ਬੈਠੇ 17 ਯਾਤਰੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਯਾਤਰੀ ਬੁਰੀ ਤਰ੍ਹਾਂ ਫਸ ਗਏ। ਬੱਸ ਨੂੰ ਕੱਟ ਕੇ ਕਰੇਨ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ।

Total Views: 79 ,
Real Estate