ਬੀਬੀਐੱਮਬੀ ਨੇ ਕੇਂਦਰੀ ਬਲਾਂ ਲਈ ਰਿਹਾਇਸ਼ ਦੀ ਤਿਆਰੀ ਦਾ ਕੰਮ ਰੋਕਿਆ

ਪੰਜਾਬ ਵਿਧਾਨ ਸਭਾ ਵੱਲੋਂ ਲੰਘੇ ਕੱਲ੍ਹ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਪ੍ਰਾਜੈਕਟਾਂ ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਮੁਲਾਜ਼ਮਾਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਬੀਬੀਐੱਮਬੀ ਨੇ ਨੰਗਲ ਟਾਊਨਸ਼ਿਪ ਵਿੱਚ ਸੀਆਈਐੱਸਐੱਫ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਰਿਹਾਇਸ਼ਾਂ ਤਿਆਰ ਕਰਵਾਉਣ ਦੀ ਕਾਰਵਾਈ ਰੋਕ ਦਿੱਤੀ ਹੈ। ਬੀਬੀਐੱਮਬੀ ਨੇ ਇਹ ਫੈਸਲਾ ਪੰਜਾਬ ਦੇ ਸਖ਼ਤ ਵਿਰੋਧ ਕਾਰਨ ਲਿਆ ਹੈ।

Total Views: 156 ,
Real Estate