AAP ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿੱਚ, ਆਮ ਆਦਮੀ ਪਾਰਟੀ ਦੇ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੁਲਿਸ ਨੇ ਸੰਦੋਆ ਅਤੇ ਉਹਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਦੁਆਰਾ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਨੇ ਖੁੱਲ੍ਹ ਕੇ ਪਾਰਟੀ ਵਿਰੁੱਧ ਮੋਰਚਾ ਖੋਲ੍ਹਿਆ ਹੈ। ਅੱਜ ਉਨ੍ਹਾਂ ਨੇ ‘ਆਪ’ ਦੇ ਰੋਪੜ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।

Total Views: 139 ,
Real Estate