ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਮੈਰਾਥਨ ਦੌੜਾਕ ਬਾਪੂ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਫਾਰਚੂਨਰ ਡ੍ਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਢਿੱਲੋਂ ਵਜੋਂ ਹੋਈ ਹੈ ਜੋ ਕਰਤਾਰਪੁਰ ਨੇੜਲੇ ਪਿੰਡ ਦਾਸੂਪੁਰ ਦਾ ਰਹਿਣ ਵਾਲਾ ਹੈ ਤੇ ਕੈਨੇਡਾ ਦਾ ਵਸਨੀਕ ਹੈ। ਉਹ ਇਕ ਹਫਤਾ ਪਹਿਲਾਂ ਹੀ ਪੰਜਾਬ ਆਇਆ ਸੀ।ਉਸਨੇ ਪੁਲਿਸ ਕੋਲ ਮੰਨਿਆ ਹੈ ਕਿ ਉਸ ਨੇ ਹੀ ਟੱਕਰ ਮਾਰੀ ਸੀ ਤੇ ਭੀੜ ਇਕੱਠੀ ਹੋਣ ’ਤੇ ਉਹ ਮੌਕੇ ਤੋਂ ਖਿਸਕ ਗਿਆ ਸੀ।
Total Views: 94 ,
Real Estate