ਭਾਰਤ ਦੇ ਉਪ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ

ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਸੋਮਵਾਰ ਨੂੰ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸਿਹਤ ਠੀਕ ਨਾ ਰਹਿਣ ਕਾਰਨ ਅਹੁਦਾ ਛੱਡਿਆ ਹੈ। ਧਨਖੜ ਉਪ ਰਾਸ਼ਟਰਪਤੀ ਦਾ ਅਹੁਦਾ ਛੱਡਣ ਵਾਲੇ ਤੀਜੇ ਉਪ ਰਾਸ਼ਟਰਪਤੀ ਹਨ। ਇਸ ਤੋਂ ਪਹਿਲਾਂ, ਵੀ.ਵੀ. ਗਿਰੀ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਨ੍ਹਾਂ ਨੇ 3 ਮਈ, 1969 ਨੂੰ ਤਤਕਾਲੀ ਰਾਸ਼ਟਰਪਤੀ ਜ਼ਾਕਿਰ ਹੁਸੈਨ ਦੀ ਮੌਤ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ।

Total Views: 169 ,
Real Estate