ਦਿੱਲੀ ਵਿੱਚ ਵਧ ਰਿਹਾ ਹੈ ਹੜ੍ਹ ਦਾ ਖ਼ਤਰਾ?

ਦਿੱਲੀ ਵਿੱਚ ਯਮੁਨਾ ਦਾ ਪਾਣੀ ਦਾ ਪੱਧਰ ਬੁੱਧਵਾਰ ਨੂੰ 204.13 ਮੀਟਰ ਤੱਕ ਪਹੁੰਚ ਗਿਆ, ਜੋ ਕਿ 205.33 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ। ਇਸ ਵਾਧੇ ਤੋਂ ਬਾਅਦ ਹੜ੍ਹ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਭਾਵੇਂ ਸ਼ਾਮ 7 ਵਜੇ ਤੋਂ ਪਾਣੀ ਦਾ ਪੱਧਰ ਘੱਟ ਗਿਆ ਸੀ ਪਰ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਦੇ ਅਨੁਸਾਰ, ਮੰਗਲਵਾਰ ਨੂੰ ਹਥਿਨੀਕੁੰਡ ਬੈਰਾਜ ਤੋਂ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜੋ ਬੁੱਧਵਾਰ ਨੂੰ ਦਿੱਲੀ ਪਹੁੰਚਿਆ। ਇਸ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਹੋਰ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ, ਜੋ ਅਗਲੇ 24 ਘੰਟਿਆਂ ਵਿੱਚ ਦਿੱਲੀ ਪਹੁੰਚ ਸਕਦਾ ਹੈ ਅਤੇ ਯਮੁਨਾ ਦੇ ਪਾਣੀ ਦੇ ਪੱਧਰ ਨੂੰ ਹੋਰ ਵਧਾ ਸਕਦਾ ਹੈ।

Total Views: 122 ,
Real Estate