ਮਹਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦਾ ਸਮੁੱਚਾ ਪਰਿਵਾਰ ਵਾਪਸ ਸ਼੍ਰੋਮਣੀ ਅਕਾਲੀ ਦਲ(ਬਾਦਲ) ‘ਚ ਸ਼ਾਮਲ ਹੋ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦੇ ਸਿਰੋਪੇ ਪਾ ਕੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਕੈਪਟਨ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਡੌਲੀ ਨੇ ਕਿਹਾ ਕਿ ਉਨ੍ਹਾਂ ਨੂੰ ਦੁਬਾਰਾ ਘਰ ਵਾਪਸੀ ਕਰ ਕੇ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਦੇ ਵੱਡੇ ਭਰਾ ਹਨ ਤੇ ਉਨ੍ਹਾਂ ਨੂੰ ਅੱਜ ਦੁਬਾਰਾ ਅਕਾਲੀਦਲ ‘ਚ ਵਾਪਸੀ ਕਰਕੇ ਬਹੁਤ ਹੀ ਸਕੂਨ ਮਿਲ ਰਿਹਾ ਹੈ।
Total Views: 363 ,
Real Estate


















