ਯੁੱਧ ਨਸ਼ਿਆਂ ਵਿਰੁੱਧ ;ਸਕੂਲੀ ਯੋਧੇ ਹਾਜ਼ਰ ਹੋ

ਮੁਕਤਸਰ ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਅਰਨੀਵਾਲਾ ਪਹੁੰਚਣ ਦੇ ਆਦੇਸ਼।
ਮਾਨਸਾ (30 ਜੁਲਾਈ)- ਸਿੱਖਿਆ ਕ੍ਰਾਂਤੀ ਦੀ ਅਪਾਰ ਸਫਲਤਾ ਤੋਂ ਬਾਅਦ ਸੂਬੇ ਦੀ ਆਪ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਕੂਲ ਅਧਿਆਪਕਾਂ ਰਾਹੀਂ ਘਰੋ ਘਰੀਂ ਪਹੁੰਚਾਉਣ ਦੇ ਫੁਰਮਾਨ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ ਪਿੰਡ ਅਰਨੀਵਾਲਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸਕੂਲ ਆਫ ਐਮੀਨੈਂਸ ਵਿੱਚ ਇੱਕ ਅਗੱਸਤ ਨੂੰ ਇਸ ਮੁਹਿੰਮ ਤਹਿਤ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਨਾ ਹੈ। ਜਿਸ ਤਹਿਤ ਸਬੰਧਿਤ ਜਿਲਿਆਂ ਦੇ ਸਿੱਖਿਆ ਅਫਸਰਾਂ ਵੱਲੋਂ ਜੁਬਾਨੀ ਹੁਕਮਾਂ ਰਾਹੀਂ ਅਧਿਆਪਕਾਂ ਨੂੰ ਦਰਸਾਏ ਗਏ ਸਕੂਲ ਵਿੱਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਢਿੰਡੋਰਾ ਪਿੱਟਣ ਵਾਲੀ ਆਪ ਸਰਕਾਰ ਇੱਕ ਅਗਸਤ ਨੂੰ ਸਕੂਲਾਂ ਵਿੱਚੋਂ ਸੈਂਕੜੇ ਅਧਿਆਪਕਾਂ ਨੂੰ ਬਾਹਰ ਕੱਢ ਕੇ ਹਜ਼ਾਰਾਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਜਾ ਰਹੀ ਹੈ।। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਉਦਘਾਟਨੀ ਪੱਥਰਾਂ ਤੇ ਖਰਚ ਕੀਤੇ ਗਏ ਪੈਸੇ ਅਧਿਆਪਕਾਂ ਨੂੰ ਹਾਲੇ ਤੱਕ ਪ੍ਰਾਪਤ ਨਹੀਂ ਹੋਏ । ਇਸ ਨਵੇਂ ਫਰਮਾਨ ਰਾਹੀਂ ਅਧਿਆਪਕ ਆਪਣੀਆਂ ਜੇਬਾਂ ਵਿੱਚੋਂ ਫਿਰ ਹਜ਼ਾਰਾਂ ਰੁਪਏ ਖਰਚ ਕੇ ਮੁੱਖ ਮੰਤਰੀ ਦਾ ਭਾਸ਼ਣ ਸੁਣਨ ਜਾ ਹਨ | ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਕਾਇਦਾ ਤੌਰ ਤੇ ਵਿਧਾਨ ਸਭਾ ਦੇ ਬੀਤੇ ਸ਼ੈਸ਼ਨਾਂ ਦੌਰਾਨ ਅਧਿਆਪਕਾਂ ਤੋਂ ਅਧਿਆਪਨ ਤੋਂ ਬਿਨਾਂ ਹਰ ਤਰ੍ਹਾਂ ਦੇ ਗੈਰ ਵਿੱਦਿਅਕ ਕੰਮ ਲੈਣ ਤੋਂ ਮਨ੍ਹਾਂ ਕੀਤਾ ਗਿਆ ਸੀ। ਪ੍ਰੰਤੂ ਹੁਣ ਸਰਕਾਰ ਵੱਲੋਂ ਕੇਵਲ ਇਕੱਠ ਕਰਨ ਲਈ ਸਕੂਲ ਮੁਖੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਆਪਣੇ ਨਾਲ ਦੋ ਤਿੰਨ ਅਧਿਆਪਕ ਲੈਣ ਕੇ ਆਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿਪੁਰਾਣੀ ਪੈਨਸ਼ਨ ਬਹਾਲੀ, ਡੀ. ਏ. ਦੇ ਬਕਾਇਆਂ ਦਾ ਭੁਗਤਾਨ, ਪੇਂਡੂ ਭੱਤੇ ਸਮੇਤ ਕੱਟੇ ਗਏ 37 ਤਰ੍ਹਾਂ ਦੇ ਭੱਤਿਆਂ ਦੀ ਮੁੜ ਬਹਾਲੀ, ਅਤੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਆੜ੍ਹ ਹੇਠ ਕੀਤੀ ਗਈ ਤਨਖਾਹ ਕਟੌਤੀ ਰੱਦ ਕਰਨ ਜਿਹੇ ਅਹਿਮ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਟਾਲ ਮਟੋਲ ਦੀ ਨੀਤੀ ਤੇ ਚੱਲ ਰਹੀ ਹੈ।ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫੋਕੀ ਇਸ਼ਤਿਹਾਰਬਾਜ਼ੀ ਰਾਹੀਂ ਵਾਹ ਵਾਹ ਖੱਟਣ ਖਾਤਰ ਪਹਿਲਾਂ ਤੋਂ ਗੈਰ ਵਿੱਦਿਅਕ ਕੰਮਾਂ ਅਤੇ ਪੜੋ ਪੰਜਾਬ , ਮਿਸ਼ਨ ਸਮਰੱਥ ਜਿਹੇ ਗੈਰ ਵਿਗਿਆਨਕ ਪ੍ਰੋਜੈਕਟਾਂ ਦੀ ਮਾਰ ਝੱਲ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਗਲ ਨਵੀਂ ਮੁਸੀਬਤ ਪਾਉਣ ਜਾਂ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਜੱਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਇਸ ਤਰ੍ਹਾਂ ਦੇ ਨਾਦਰਸ਼ਾਹੀ ਫੁਰਮਾਨਾਂ ਦਾ ਲਗਾਤਾਰ ਡਟਵਾਂ ਵਿਰੋਧ ਕੀਤਾ ਜਾਵੇਗਾ।ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ,ਨਵੀਨ ਬੋਹਾ,ਕੁਲਦੀਪ ਅੱਕਾਵਾਲੀ,ਅਮਰੀਕ ਬੋਹਾ,ਰਾਜ ਸਿੰਘ,ਨਵਜੋਸ਼ ਸਪੋਲੀਆ,
ਸੰਦੀਪ ਧਰਮਪੁਰਾ,
ਗੁਰਦੀਪ ਬਰਨਾਲਾ,ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,
ਬਲਕਾਰ ਸਿੰਘ,ਰਾਜਿੰਦਰ ਸਿੰਘ ਐਚ ਟੀ,ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ, , ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ,ਨਿਰਲੇਪ ਕੌਰ,ਮਨਵੀਰ ਕੌਰ, ਗੁਰਜੀਤ ਮਾਨਸਾ,ਅਮਰਜੀਤ ਸਿੰਘ,ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ,ਆਦਿ ਅਧਿਆਪਕ ਆਗੂ ਹਾਜ਼ਰ ਸਨ |

Total Views: 136 ,
Real Estate