ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਚੋਣ 5 ਅਕਤੂਬਰ 2025 ਤੱਕ

ਪੰਜਾਬ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਚੋਣਾਂ ਕਰਵਾਉਣ ਦਾ ਐਲਾਨ ਸੂਬਾ ਸਰਕਾਰ ਦੇ ਵੱਲੋਂ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਵਿੱਚ ਸੂਬੇ ਦੇ ਸਮੂਹ ਏਡੀਸੀ (D) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਹੈ ਕਿ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਸਰਕਾਰ ਵੱਲੋਂ ਮਿਤੀ 5 ਅਕਤੂਬਰ 2025 ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਹੁਕਮਾਂ ਵਿੱਚ ਅੱਗੇ ਇਹ ਵੀ ਕਿਹਾ ਗਿਆ ਹੈ ਕਿ, ਸਮੂਹ ਏਡੀਸੀ (D) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਵੱਲੋਂ ਭੇਜੀਆਂ ਗਈਆਂ ਬਲਾਕਾਂ ਦੇ ਪੁਨਰਗਠਨ ਕਰਨ ਸਬੰਧੀ ਤਜਵੀਜਾਂ ਕੈਬਨਿਟ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਪ੍ਰਵਾਨ ਕਰ ਲਈਆਂ ਗਈਆਂ ਹਨ। ਇਸ ਸਬੰਧੀ 30 ਜੁਲਾਈ 2025 ਨੂੰ ਪ੍ਰਬੰਧਕੀ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵੱਲੋਂ ਵੀ.ਸੀ. ਰਾਹੀਂ ਚੋਣ ਹਲਕੇ ਬਣਾਉਣ ਦੇ ਆਦੇਸ਼ ਦਿੱਤੇ ਹਨ।

Total Views: 219 ,
Real Estate