BJP ‘ਚ ਸ਼ਾਮਲ ਹੁੰਦੇ ਹੀ ਰਣਜੀਤ ਸਿੰਘ ਗਿੱਲ ਦੇ ਘਰ ਪੁੱਜੀ ਪੰਜਾਬ ਵਿਜੀਲੈਂਸ ਦੀ ਟੀਮ

ਰੀਅਲ ਅਸਟੇਟ ਕਾਰੋਬਾਰੀ ਅਤੇ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਘਰ ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਅੱਜ ਸ਼ਨੀਵਾਰ ਨੂੰ ਛਾਪਾ ਮਾਰਿਆ। ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਘਰ ਅੰਦਰ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਅਕਾਲੀ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਬੀਤੇ ਕੱਲ੍ਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਵਾਸ ਸਥਾਨ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

Total Views: 153 ,
Real Estate