ਸਾਬਕਾ ਪ੍ਰਧਾਨ ਮੰਤਰੀ ਦੇ ਪੋਤੇ ਤੇ ਸਾਬਕਾ MP ਨੂੰ ਜਬਰ ਜਨਾਹ ਮਾਮਲੇ ‘ਚ ਉਮਰ ਕੈਦ

ਬੰਗਲੁਰੂ ਦੀ ਸਪੈਸ਼ਲ ਅਦਾਲਤ ਨੇ ਸਾਬਕਾ ਜੇਐਸਡੀ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵੇਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਨੂੰ ਜਬਰ ਜਨਾਹ ਦੇ ਮਾਮਲੇ ’ਚ ਉਮਰ ਕੈਦ ਸੁਣਾਈ ਹੈ।ਅਦਾਲਤ ਨੇ ਰੇਵਨਾ ਨੂੰ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਅਤੇ ਇਹ ਰਾਸ਼ੀ ਪੀੜਤਾ ਨੂੰ ਮੁਆਵਜ਼ੇ ਦੇ ਰੂਪ ਵਿਚ ਦਿੱਤੀ ਜਾਵੇਗੀ। ਅਦਾਲਤ ਨੇ ਸਾਬਕਾ ਸੰਸਦ ਮੈਂਬਰ ਨੂੰ ਨੌਕਰਾਣੀ ਨਾਲ ਜਬਰ ਜਨਾਹ ਕਰਨ, ਯੌਨ ਸ਼ੋਸ਼ਣ ਅਤੇ ਧਮਕੀ ਦੇਣ ਦੇ ਮਾਮਲੇ ’ਚ 1 ਅਗਸਤ ਨੂੰ ਦੋਸ਼ੀ ਕਰਾਰ ਦਿੱਤਾ ਸੀ।

Total Views: 247 ,
Real Estate