ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਾਈ ਮਹਿੰਦਰ ਕੌਰ ਵੱਲੋਂ ਭਾਰਤੀ ਜੰਤਾ ਪਾਰਟੀ ਦੀ ਹਿਮਾਚਲ ਦੇ ਚੰਬਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਣਾ ਰਣੌਤ ਖਿਲਾਫ ਮਾਣਹਾਨੀ ਮਾਮਲੇ ’ਚ ਅਦਾਲਤੀ ਕਾਰਵਾਈ ਸ਼ੁਰੂ ਹੋਣ ਜਾ ਰਹੀ ਹੈ। ਬਜ਼ੁਰਗ ਮਾਈ ਮਹਿੰਦਰ ਕੌਰ ਨੇ 5 ਜਨਵਰੀ 2021 ਨੂੰ ਬਠਿੰਡਾ ਦੀ ਅਦਾਲਤ ਵਿੱਚ ਧਾਰਾ 499,500 ਤਹਿਤ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦੇ ਕੇਸ ਨੂੰ ਲੈਕੇ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਕੰਗਣਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਬਠਿੰਡਾ ਅਦਾਲਤ ਵਿੱਚ ਚੱਲ ਰਿਹਾ ਕੇਸ ਸਟੇਅ ਕਰ ਦਿੱਤਾ ਸੀ। ਹਾਈਕੋਰਟ ਨੇ ਤਿੰਨ ਦਿਨ ਪਹਿਲਾਂ ਮਾਮਲੇ ਦੀ ਕਾਰਵਾਈ ਤੇ ਲਾਈ ਰੋਕ ਖਤਮ ਕੀਤੀ ਹੈ। ਤਕਰੀਬਨ ਪੌਣੇ ਪੰਜ ਸਾਲ ਮਗਰੋਂ ਜਿਲ੍ਹਾ ਅਦਾਲਤ ਬਠਿੰਡਾ ਨੇ ਇਸ ਮਾਮਲੇ ਦੀ ਸੁਣਵਾਈ ਲਈ 11 ਅਗਸਤ ਤੈਅ ਕੀਤੀ ਹੈ ਹੁਣ ਸਿਰਫ ਹਾਈਕੋਰਟ ਦੇ ਹੁਕਮਾਂ ਦੀ ਉਡੀਕ ਹੈ ।ਹਾਈਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਕੰਗਣਾ ਰਣੌਤ ਨੂੰ ਬਠਿੰਡਾ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾ ਸਕਦੇ ਹਨ।
ਭਾਜਪਾ ਆਗੂ ਅਦਾਕਾਰ ਕੰਗਣਾ ਰਣੌਤ ਖਿਲਾਫ ਕਾਨੂੰਨੀ ਸ਼ਿਕੰਜੇ ਦੀ ਤਿਆਰੀ
Total Views: 211 ,
Real Estate
















